ਟਰੰਪ ਨੇ ਫੋਨ ਕਰਕੇ ਮੋਦੀ ਨੂੰ ਵਿਧਾਨ ਸਭਾ ਚੋਣਾਂ ‘ਚ ਜਿੱਤ ‘ਤੇ ਦਿੱਤੀ ਵਧਾਈ

0
124

ਵਾਸ਼ਿੰਗਟਨ — ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕਰਕੇ ਉਨ੍ਹਾਂ ਨੂੰ ਹਾਲ ਹੀ ‘ਚ ਵਿਧਾਨ ਸਭਾ ਚੋਣਾਂ ‘ਚ ਮਿਲੀ ਜਿੱਤ ‘ਤੇ ਵਧਾਈ ਦਿੱਤੀ। ਵ੍ਹਾਈਟ ਹਾਊਸ ਦੇ ਪ੍ਰੈਸ ਸਕੱਤਰ ਸੀਨ ਸਪਾਈਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਟਰੰਪ ਨੇ ਮੋਦੀ ਨੂੰ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ। ਹਾਲ ਹੀ ‘ਚ 5 ਰਾਜਾਂ ‘ਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ 4 ਰਾਜਾਂ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਣੀਪੁਰ ‘ਚ ਭਾਜਪਾ ਦੀ ਸਰਕਾਰ ਬਣੀ ਹੈ। ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣੀ ਹੈ। ਨੋਟਬੰਦੀ ਦੇ ਫੈਸਲੇ ਤੋਂ ਬਾਅਦ 5 ਰਾਜਾਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ਨੂੰ ਮੋਦੀ ਦੀ ਪ੍ਰਸਿਧੀ ‘ਤੇ ਰਾਏਸ਼ੁਮਾਰੀ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ।