9.5 C
Toronto
Friday, April 26, 2024
ਕੋਵਿਡ-19 ਮਹਾਂਮਾਰੀ ਦੌਰਾਨ ਕਾਰੋਬਾਰਾਂ ਉੱਤੇ ਵਿੱਤੀ ਬੋਝ ਘਟਾਉਣ ਲਈ ਡਬਲਿਊਐਸਆਈਬੀ ਵੱਲੋਂ ਮੁਲਤਵੀ ਕੀਤੇ ਗਏ ਪ੍ਰੀਮੀਅਮਜ਼ ਦੀ ਮੁੜ ਅਦਾਇਗੀ ਜਨਵਰੀ 2021 ਤੋਂ ਪਹਿਲਾਂ ਸੁæਰੂ ਨਹੀਂ ਹੋਵੇਗੀ| ਇਹ ਫੈਸਲਾ ਡਬਲਿਊਐਸਆਈਬੀ ਦੇ ਵਿੱਤੀ ਰਾਹਤ ਪੈਕੇਜ ਦੇ ਹਿੱਸੇ ਵਜੋਂ ਕੀਤਾ ਗਿਆ ਹੈ| ਡਬਲਿਊਐਸਆਈਬੀ ਦੀ...
ਪਿਛਲੇ ਦੋ ਸਾਲਾਂ ਵਿੱਚ ਟਰੱਕਿੰਗ ਇੰਡਸਟਰੀ ਨੂੰ ਕਾਫੀ ਅਸਥਿਰਤਾ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਅਗਲੇ ਕੁੱਝ ਹੋਰ ਮਹੀਨਿਆਂ ਵਿੱਚ ਇਸ ਪਾਸੇ ਕੋਈ ਬਹੁਤਾ ਸੁਧਾਰ ਨਹੀਂ ਹੋਣ ਵਾਲਾ। ਸਪਲਾਈ ਚੇਨ ਤੇ ਲਾਜਿਸਟਿਕਸ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ...
ਅਸਲ ਓਨਰ-ਆਪਰੇਟਰਜ਼ ਦੀ ਜਿੰ਼ਦਗੀ ਨੂੰ ਸੁਖਾਲਾ ਬਣਾਉਣ ਲਈ ਡਬਲਿਊਐਸਆਈਬੀ ਨੇ ਡਿਜ਼ਾਈਨ ਕੀਤਾ ਨਵਾਂ ਕੁਏਸਚਨੇਅਰ ਓਨਰ-ਆਪਰੇਟਰਜ਼ ਦੀ ਜਿ਼ੰਦਗੀ ਨੂੰ ਸੁਖਾਲਾ ਬਣਾਉਣ ਲਈ ਡਬਲਿਊਐਸਆਈਬੀ ਨੇ ਨਵਾਂ ਟਰਾਂਸਪੋਰਟੇਸ਼ਨ ਵਰਕਰ/ ਇੰਡੀਪੈਂਡੈਂਟ ਆਪਰੇਟਰ ਸਟੇਟਸ ਕੁਏਸਚਨੇਅਰ ਤੇ ਡਸੀਜ਼ਨ ਲੈਟਰ ਡਿਜ਼ਾਈਨ ਕੀਤਾ ਹੈ। ਓਟੀਏ ਦੇ ਡਾਇਰੈਕਟਰ ਆਫ ਪਾਲਿਸੀ ਐਂਡ ਪਬਲਿਕ ਅਫੇਅਰਜ਼ ਜੌਨਾਥਨ ਬਲੈਖ਼ਮ ਨੇ ਆਖਿਆ ਕਿ ਅਸਲ ਓਨਰ-ਆਪਰੇਟਰਜ਼ ਦੇ ਸਿਰ ਤੋਂ ਪ੍ਰਸ਼ਾਸਕੀ ਬੋਝ ਘਟਾਉਣ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੈ। ਪਰ ਓਟੀਏ ਦੇ ਪਰੀਪੇਖ ਤੋਂ ਅਸੀਂ ਇੰਪਲੌਈ ਡਰਾਈਵਰਜ਼, ਜਿਹੜੇ ਕੰਪਨੀ ਦੇ ਇਕਿਉਪਮੈਂਟ ਨੂੰ ਆਪਰੇਟ ਕਰਦੇ ਹਨ ਤੇ ਜਿਹੜੇ ਅਸਲ ਓਨਰ-ਆਪਰੇਟਰ ਨਹੀਂ ਹੁੰਦੇ, ਦੀ ਗਲਤ ਵਰਗ ਵੰਡ ਨਾਲ ਨਜਿੱਠਣ ਲਈ ਵੀ ਮਦਦ ਕਰਦੇ ਹਾਂ। ਅਸਲ ਆਜ਼ਾਦ ਆਪਰੇਟਰਜ਼ (ਓਨਰ-ਆਪਰੇਟਰ) ਨੂੰ ਹੁਣ ਜਦੋਂ ਵੀ ਕਿਸੇ ਫੈਸਲੇ ਬਾਰੇ ਦਰਖ਼ਾਸਤ ਕੀਤੀ ਜਾਵੇਗੀ ਤਾਂ ਉਨ੍ਹਾਂ ਨੂੰ ਸਿਰਫ ਇੱਕ ਸਟੇਟਸ ਕੁਏਸਚਨੇਅਰ ਮੁਕੰਮਲ ਕਰਨ ਦੀ ਹੀ ਲੋੜ ਹੋਵੇਗੀ। ਇੱਕ ਵਾਰੀ ਪੁਸ਼ਟੀ ਹੋਣ ਤੋਂ ਬਾਅਦ ਉਹ ਸਟੇਟਸ ਤੈਅ ਕਰਨ ਵਾਲੇ ਇਸ ਪੱਤਰ ਨੂੰ ਸਾਰੇ ਬਾਅਦ ਵਾਲੇ ਕਾਂਟਰੈਕਟਸ ਦੇ ਨਵੇਂ ਸਿਧਾਂਤਾਂ (ਪ੍ਰਿੰਸੀਪਲਜ਼) ਨਾਲ ਵਰਤਣ ਦੇ ਸਮਰੱਥ ਹੋਣਗੇ। ਇਸ ਪ੍ਰਕਿਰਿਆ ਦੇ ਨਾਲ ਉਨ੍ਹਾਂ ਨੂੰ ਗੱਡੀ ਦਾ ਆਇਡੈਂਟੀਫਿਕੇਸ਼ਨ ਨੰਬਰ (ਵਿੰਨ) ਵੀ ਮੁਹੱਈਆ ਕਰਵਾਉਣਾ ਹੋਵੇਗਾ ਤੇ ਵਰਕਰ ਦਾ ਸਟੇਟਸ ਉਸ ਸਮੇਂ ਤੱਕ ਵਿੰਨ ਨਾਲ ਜੁੜਿਆ ਰਹੇਗਾ ਜਿਨ੍ਹਾਂ ਚਿਰ ਉਹ ਗੱਡੀ ਉਸ ਦੀ ਮਲਕੀਅਤ ਰਹਿੰਦੀ ਹੈ। ਦੂਜੇ ਲਫਜ਼ਾਂ ਵਿੱਚ ਇੱਕ ਵਾਰੀ ਮਨਜ਼ੂਰੀ ਮਿਲਣ ਤੋਂ ਬਾਅਦ ਓਨਰ-ਆਪਰੇਟਰਜ਼ ਨੂੰ ਮੁਹੱਈਆ ਕਰਵਾਇਆ ਜਾਣ ਵਾਲਾ ਜੈਨੇਰਿਕ ਲੈਟਰ ਉਸ ਸੂਰਤ ਵਿੱਚ ਜਾਇਜ਼ ਹੋਵੇਗਾ ਜੇ ਪੱਤਰ ਉੱਤੇ ਦਰਜ ਵਿੰਨ ਉਸ ਵ੍ਹੀਕਲ ਨਾਲ ਮੇਲ ਖਾਂਦਾ ਹੋਵੇਗਾ ਜਿਹੜਾ ਉਨ੍ਹਾਂ ਦੇ ਕਾਂਟਰੈਕਟਸ ਲਈ ਵਰਤਿਆ ਜਾ ਰਿਹਾ ਹੋਵੇਗਾ। ਇਸ ਲਈ, ਕਿਸ ਚੀਜ ਨੂੰ ਮੁਕੰਮਲ ਕਰਨ ਤੇ ਮੁਹੱਈਆ ਕਰਵਾਏ ਜਾਣ ਦੀ ਲੋੜ ਹੈ? 1· ਇਸ ਕੁਏਸਚਨੇਅਰ, ਜਿਸ ਉੱਤੇ ਤੁਹਾਡੇ ਦਸਤਖ਼ਤ ਹੋਣ, ਦਾ ਮੁਕੰਮਲ ਵਰਜ਼ਨ (ਓਨਰ-ਆਪਰੇਟਰ/ਡਰਾਈਵਰ ਵੱਲੋਂ ਖੁਦ) ਤੇ ਜਿਸ ਕੰਪਨੀ ਨਾਲ ਤੁਹਾਡਾ ਮੌਜੂਦਾ ਕਾਂਟਰੈਕਟ ਹੈ। 2· ਲਾਇਸੰਸ ਪਲੇਟ ਦੀ ਕਾਪੀ ਤੇ ਪਰਮਿਟ ਦਾ ਵ੍ਹੀਕਲ ਵਾਲਾ ਹਿੱਸਾ (ਓਂਨਰਸਿ਼ਪ) 3· ਜੇ ਯੋਗ ਹੋਵੇ ਤਾਂ ਤੁਹਾਡੇ ਵ੍ਹੀਕਲ ਦੀ ਲੀਜ਼ ਦੀ ਜਾਂ ਰੈਂਟਲ ਅਗਰੀਮੈਂਟ ਦੀ ਕਾਪੀ ਇਸ ਕੁਏਸਚਨੇਅਰ ਨੂੰ ਮੁਕੰਮਲ ਕਰਨ ਤੋਂ ਬਾਅਦ, ਜੇ ਇਹ ਨਿਰਧਾਰਤ ਹੋ ਜਾਂਦਾ ਹੈ ਕਿ ਤੁਸੀਂ ਆਜ਼ਾਦ ਆਪਰੇਟਰ ਹੋ, ਤਾਂ ਤੁਹਾਨੂੰ ਯੋਗ ਵਿੰਨ ਸਮੇਤ ਇੱਕ ਡਸੀਜ਼ਨ ਲੈਟਰ ਮੁਹੱਈਆ ਕਰਵਾਇਆ ਜਾਵੇਗਾ। ਜੇ ਕਿਸੇ ਵੀ ਸਮੇਂ ਕਿਸੇ ਨਵੇਂ ਵ੍ਹੀਕਲ/ ਵਿੰਨ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਨਵਾਂ ਕੁਏਸਚਨਏਅਰ ਮੁਕੰਮਲ ਕਰਨਾ ਹੋਵੇਗਾ ਤੇ ਆਜ਼ਾਦ ਆਪਰੇਟਰ ਵਜੋਂ ਸਟੇਟਸ ਨੂੰ ਜਾਰੀ ਰੱਖਣ ਦੀ ਪੁਸ਼ਟੀ ਕਰਨ ਲਈ ਨਵਾਂ ਫੈਸਲਾ ਜਾਰੀ ਕੀਤਾ ਜਾਵੇਗਾ। ਨਵੇਂ ਕੁਏਸਚਨੇਅਰ ਨੂੰ ਡਾਊਨਲੋਡ ਕਰਨ ਜਾਂ ਹੋਰ ਜਾਣਕਾਰੀ ਹਾਸਲ ਕਰਨ ਲਈ wsib.ca ਉੱਤੇ ਜਾਓ। 
ਇੰਟੈਕਟ ਦੇ ਸੀਈਓ ਚਾਰਲਸ ਬ੍ਰਿੰਡਾਮੋਰ ਦਾ ਮੰਨਣਾ ਹੈ ਕਿ ਕਮਰਸ਼ੀਅਲ ਕਰੀਅਰਜ਼ ਉੱਤੇ ਹੋਰ ਰੈਗੂਲੇਸ਼ਨਜ਼ ਲਾਉਣ ਨਾਲ ਇਸ ਔਖੀ ਘੜੀ ਵਿੱਚ ਇੰਸ਼ੋਰੈਂਸ ਦੀ ਭਾਲ ਕਰ ਰਹੇ ਕਲਾਇੰਟਸ ਨੂੰ ਕਵਰੇਜ ਮਿਲਣ ਵਿੱਚ ਕੋਈ ਸੌਖ ਨਹੀਂ ਹੋਣ ਵਾਲੀ| ਬੀਤੇ ਦਿਨੀਂ ਇੰਟੈਕਟ ਫਾਇਨਾਂਸ਼ੀਅਲ ਕਾਰਪੋਰੇਸ਼ਨ...
ਉੱਤਰੀ ਓਨਟਾਰੀਓ ਵਿੱਚ ਹਾਈਵੇਅਜ਼ 11 ਤੇ 17 ਉੱਤੇ ਹੁਣ ਤੋਂ ਪ੍ਰਭਾਵੀ ਬਰਫ ਚੁੱਕਣ ਦੇ ਮਾਪਦੰਡਾਂ ਦਾ ਐਲਾਨ ਬੀਤੇ ਦਿਨੀਂ ਟਰਾਂਸਪੋਰਟੇਸ਼ਨ ਮੰਤਰੀ ਕੈਰੋਲੀਨ ਮਲਰੋਨੀ ਵੱਲੋਂ ਕੀਤਾ ਗਿਆ। ਇਨ੍ਹਾਂ ਨਵੇਂ ਮਾਪਦੰਡਾਂ ਨੂੰ ਓਐਨ ਟਰਾਂਸ-ਕੈਨੇਡਾ ਵਜੋਂ ਜਾਣਿਆ ਜਾਂਦਾ ਹੈ।ਇਨ੍ਹਾਂ ਮਾਪਦੰਡਾਂ ਤਹਿਤ ਸਨੋਅ ਪਲੋਅ ਆਪਰੇਟਰਜ਼ ਨੂੰ...
ਡਰਾਈਵਰ ਇੰਕ·ਖਿਲਾਫ ਸੀਟੀਏ ਨੇ ਲਾਂਚ ਕੀਤੀ ਸਟੌਪ ਟੈਕਸ ਐਂਡ ਐਬਿਊਜ਼ ਕੈਂਪੇਨ ਪਿਛਲੇ ਮਹੀਨੇ ਕੈਨੇਡੀਅਨ ਟਰੱਕਿੰਗ ਅਲਾਇੰਸ ਵੱਲੋਂ ਆਪਣੀ ਸਟੌਪ ਟੈਕਸ ਐਂਡ ਲੇਬਰ ਐਬਿਊਜ਼ ਕੈਂਪੇਨ ਦਾ ਐਲਾਨ ਕੀਤਾ ਗਿਆ ਸੀ। ਅਸੀਂ ਚਾਹੁੰਦੇ ਹਾਂ ਕਿ ਇਹ ਖਬਰ ਸਾਰਿਆਂ ਨੂੰ ਪਤਾ ਲੱਗੇ।  ਇਹ ਨਵੀਂ ਕੈਂਪੇਨ...
ਪੀਟਰਬਿਲਟ ਮੋਟਰਜ਼ ਕੰਪਨੀ ਵੱਲੋਂ ਆਪਣੇ 10,000ਵੇਂ ਪੀਟਰਬਿਲਟ ਮਾਡਲ 579 ਅਲਟਰਾਲੌਫਟ ਦੀ ਡਲਿਵਰੀ ਲਾਂਗ ਹਾਲ ਟਰੱਕਿੰਗ ਨੂੰ ਕਰਦਿਆਂ ਹੋਇਆਂ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ| ਐਲਬਰਟਵਿੱਲ, ਮੈਨੀਟੋਬਾ ਵਿੱਚ ਸਥਿਤ ਲਾਂਗ ਹਾਲ ਟਰੱਕਿੰਗ ਦੀ ਬਿਹਤਰੀਨ ਕਰ ਗੁਜ਼ਰਨ ਦੀ ਰਵਾਇਤ ਹੀ ਅੱਜ ਉਨ੍ਹਾਂ...
ਇਸ ਸਾਲ ਦੇ ਸ਼ੁਰੂ ਵਿੱਚ ਨੈਸ਼ਨਲ ਸਪਲਾਈ ਚੇਨ ਟਾਸਕ ਫੋਰਸ ਵੱਲੋਂ ਕੀਤੀ ਗਈ ਪਹਿਲਕਦਮੀ ਦੇ ਹਿੱਸੇ ਵਜੋਂ ਕੈਨੇਡੀਅਨ ਟਰੱਕਿੰਗ ਅਲਾਇੰਸ (ਸੀਟੀਏ) ਵੱਲੋਂ ਕੀਤੀ ਗਈ ਸਿਫਾਰਿਸ਼ ਅਨੁਸਾਰ ਇਸ ਸਮੇਂ ਹਾਈਵੇਅ 185 ਨੂੰ ਦੂਹਰਾ ਕਰਨ ਦੇ ਕੰਮ ਨੂੰ ਮੁਕੰਮਲ ਕੀਤੇ ਜਾਣ...
ਟਰੱਕਰਜ਼ ਅਗੇਂਸਟ ਟਰੈਫਿਕਿੰਗ (ਟੀਏਟੀ) ਦੇ ਨੁਮਾਇੰਦਿਆਂ ਵੱਲੋਂ ਇਸ ਹਫਤੇ ਥੋੜ੍ਹੀ ਦੇਰ ਲਈ ਮਿਸੀਸਾਗਾ ਵਿੱਚ ਰੁਕ ਕੇ ਇਸ ਮੁੱਦੇ ਉੱਤੇ ਜਾਗਰੁਕਤਾ ਫੈਲਾਉਣ ਦੀ ਕੋਸਿ਼ਸ਼ ਕੀਤੀ ਗਈ ਕਿ ਮਨੁੱਖੀ ਸਮਗਲਿੰਗ ਦੀ ਗਲੋਬਲ ਮਹਾਂਮਾਰੀ ਨਾਲ ਲੜਨ ਵਿੱਚ ਕੈਨੇਡੀਅਨ ਟਰੱਕਿੰਗ ਇੰਡਸਟਰੀ ਕਿਵੇਂ ਮਦਦ...
ਦ ਫੈਡਰਲ ਮੋਟਰ ਕਰੀਅਰ ਸੇਫਟੀ ਐਡਮਨਿਸਟ੍ਰੇਸ਼ਨ (ਐਫਐਮਸੀਐਸਏ)ਵੱਲੋਂ ਉਨ੍ਹਾਂ ਕਾਰਕਾਂ ਦਾ ਪਤਾ ਲਾਉਣ ਲਈ ਨਵੇਂ ਸਿਰੇ ਤੋਂ ਅਧਿਐਨ ਕਰਵਾਉਣ ਦਾ ਬੀੜਾ ਚੁੱਕਿਆ ਗਿਆ ਹੈ ਜਿਨ੍ਹਾਂ ਕਰਕੇ ਵੱਡੇ ਟਰੱਕਾਂ ਨੂੰ ਹਾਦਸੇ ਪੇਸ਼ ਆਉਂਦੇ ਹਨ। ਹਾਲਾਂਕਿ ਇਸ ਅਧਿਐਨ ਵਿੱਚ ਹਾਦਸਿਆਂ ਦੀਆਂ ਸਾਰੀਆਂ...