9.7 C
Toronto
Monday, May 6, 2024
ਫੈਡਰਲ ਸਰਕਾਰ ਉੱਤੇ ਦਬਾਅ ਪਾਉਣ ਲਈ ਸੀਟੀਏ ਨੇ ਕੀਤਾ ਸਟੌਪ ਟੈਕਸ ਤੇ ਲੇਬਰ ਅਬਿਊਜ਼ ਕੈਂਪੇਨ ਦਾ ਐਲਾਨ ਤੇਜ਼ੀ ਨਾਲ ਫੈਲ ਰਿਹਾ ਇੱਕ ਅੰਡਰਗ੍ਰਾਊਂਡ ਅਰਥਚਾਰਾ ਹੈ ਜਿਹੜਾ ਸਾਡੇ ਟਰੱਕਿੰਗ ਸੈਕਟਰ ਨੂੰ ਨੁਕਸਾਨ ਪਹੁੰਚਾ ਰਿਹਾ ਹੈ, ਵਰਕਰਜ਼ ਦੇ ਅ਼ਿਧਕਾਰਾਂ ਨੂੰ ਖੋਰਾ ਲਾ ਰਿਹਾ ਹੈ ਤੇ ਕੈਨੇਡੀਅਨਜ਼ ਦੇ ਕਈ ਬਿਲੀਅਨ ਡਾਲਰਾਂ ਨੂੰ ਲੁੱਟ ਰਿਹਾ ਹੈ। ਰਲ ਮਿਲ ਕੇ ਅਸੀਂ...
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਵੱਲੋਂ ਅੰਬੈਸਡਰ ਬ੍ਰਿੱਜ, ਬਲੂ ਵਾਟਰ ਬਿੱ੍ਰਜ ਤੇ ਕੌਰਨਵਾਲ ਕਰੌਸਿੰਗਜ਼ ਸਮੇਤ ਸਾਰੇ ਪੋਰਟਸ ਆਫ ਐਂਟਰੀ (ਪੀਓਈ) ਤੋਂ 30 ਜੁਲਾਈ ਤੋਂ ਸਾਰੇ ਲੋਕਾਂ ਤੋਂ ਪਰਸਨਲ ਕਾਂਟੈਕਟ ਇਨਫਰਮੇਸ਼ਨ ਇੱਕਠੀ ਕਰਨੀ ਸ਼ੁਰੂ ਕੀਤੀ ਜਾਵੇਗੀ| ਇਨ੍ਹਾਂ ਵਿੱਚ ਕੰਮ ਦੇ ਸਿਲਸਿਲੇ ਵਿੱਚ...
ਐਮਟੀਓ ਵੱਲੋਂ ਇੱਕ ਵਾਰੀ ਫਿਰ ਇੰਡਸਟਰੀ ਨੂੰ ਇਹ ਚੇਤੇ ਕਰਵਾਇਆ ਜਾ ਰਿਹਾ ਹੈ ਕਿ ਆਟੋਮੈਟਿਕ ਟਰਾਂਸਮਿਸ਼ਨ ਵਾਲੀ ਗੱਡੀ ਵਿੱਚ ਰੋਡ ਟੈਸਟ ਮੁਕੰਮਲ ਕਰਨ ਵਾਲੇ ਕਲਾਸ ਏ ਜਾਂ ਕਲਾਸ ਏ ਰਿਸਟ੍ਰਿਕਟਿਡ (ਏਆਰ), ਜਿਨ੍ਹਾਂ ਵਿੱਚ ਸੈਮੀ ਆਟੋਮੈਟਿਕ ਤੇ ਆਟੋਮੇਟਿਡ ਮੈਨੂਅਲ ਟਰਾਂਸਮਿਸ਼ਨਜ਼...
ਆਪਣੇ ਕਿਊਬਿਕ ਦੇ ਹਮਰੁਤਬਾ ਅਧਿਕਾਰੀਆਂ ਨਾਲ ਰਲ ਕੇ ਕਈ ਸਾਲਾਂ ਤੱਕ ਚੱਲੀ ਜਾਂਚ ਤੋਂ ਬਾਅਦ ਓਪੀਪੀ ਨੇ ਕਈ ਲੋਕਾਂ ਖਿਲਾਫ ਫਰੌਡ ਦੇ ਚਾਰਜਿਜ਼ ਲਾਏ ਹਨ। ਮਾਰਚ 2019 ਵਿੱਚ ਦ ਸੁਰੇਤੇ ਡੂ ਕਿਊਬਿਕ ਨੇ ਓਪੀਪੀ ਨੂੰ ਸ਼ੱਕੀ ਧੋਖਾਧੜੀ ਵਾਲੀਆਂ ਕਮਰਸ਼ੀਅਲ ਮੋਟਰ ਵ੍ਹੀਕਲ ਲਾਇਸੰਸਿੰਗ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਇੱਕ ਮੁਜਰਮਾਨਾਂ ਜਾਂਚ ਸੁ਼ਰੂ ਹੋਈ। ਇਹ ਖੁਲਾਸਾ ਟੋਰਾਂਟੋ ਸੰਨ ਦੀ ਰਿਪੋਰਟ ਵਿੱਚ ਕੀਤਾ ਗਿਆ। ਜਾਂਚ ਵਿੱਚ ਪਾਇਆ ਗਿਆ ਕਿ ਲੰਮੇਂ ਸਮੇਂ ਤੋਂ ਧੋਖਾਧੜੀ ਵਾਲੀਆਂ ਲਾਇਸੰਸਿੰਗ ਗਤੀਵਿਧੀਆਂ ਚੱਲ ਰਹੀਆਂ ਸਨ ਜਿਨ੍ਹਾਂ ਕਾਰਨ ਟਰਾਂਸਪੋਰਟੇਸ਼ਨ ਮੰਤਰਾਲੇ ਤੇ ਕਾਲਜਿਜ਼ ਐਂਡ ਯੂਨੀਵਰਸਿਟੀਜ਼ ਮੰਤਰਾਲੇ ਦੀਆਂ ਪ੍ਰਕਿਰਿਆਵਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਸੀ। ਓਪੀਪੀ ਵੱਲੋਂ ਕੀਤੀ ਗਈ ਜਾਂਚ ਤੋਂ ਸਾਹਮਣੇ ਆਇਆ ਕਿ ਇਸ ਸਕੀਮ ਨਾਲ ਕੈਨੇਡੀਅਨ ਹਾਈਵੇਅਜ਼ ਦੀ ਸੇਫਟੀ ਉੱਤੇ ਅਸਰ ਪੈ ਰਿਹਾ ਹੈ। ਇਸ ਤਹਿਤ ਲੋੜੀਂਦੇ ਲਾਇਸੰਸਿੰਗ ਟੈਸਟਸ ਨੂੰ ਕਿਸੇ ਹੋਰ ਤੋਂ ਦੁਆ ਕੇ, ਓਨਟਾਰੀਓ ਦੇ ਡਰਾਈਵਰਜ਼ ਲਾਇਸੰਸ ਲਈ ਗੈਰ ਓਨਟਾਰੀਓ ਵਾਸੀਆਂ ਨੂੰ ਅਪਲਾਈ ਕਰਨ ਦੀ ਇਜਾਜ਼ਤ ਦੇ ਕੇ ਤੇ ਲਾਜ਼ਮੀ ਐਂਟਰੀ ਲੈਵਲ ਟਰੇਨਿੰਗ ਸਟੈਂਡਰਡ ਨਾਲ ਧੋਖਾਧੜੀ ਕਰਕੇ ਕਾਨੂੰਨ ਨੂੰ ਛਿੱਕੇ ਟੰਗਿਆ ਜਾ ਰਿਹਾ ਸੀ। ਪੁਲਿਸ ਨੇ 200 ਮਾਮਲੇ ਅਜਿਹੇ ਪਾਏ ਜਿਨ੍ਹਾਂ ਵਿੱਚ ਵਿਦਿਆਰਥੀਆਂ ਵੱਲੋਂ ਕਥਿਤ ਤੌਰ ਉੱਤੇ ਕਮਰਸ਼ੀਅਲ ਵ੍ਹੀਕਲ ਲਾਇਸੰਸ ਹਾਸਲ ਕਰਨ ਲਈ ਕਥਿਤ ਤੌਰ ਉੱਤੇ ਫਰੌਡ ਕੀਤੇ ਗਏ। ਇੱਕ ਹੋਰ ਸਕੀਮ, ਜਿਸ ਦਾ ਖੁਲਾਸਾ ਕੀਤਾ ਗਿਆ, ਗੈਰ ਲਾਇਸੰਸਸ਼ੁਦਾ ਸਕੂਲ ਚਲਾਉਣ ਵਾਲੇ ਵਿਅਕਤੀਆਂ ਨਾਲ ਸਬੰਧਤ ਸੀ ਤੇ ਇਨ੍ਹਾਂ ਵਿਅਕਤੀਆਂ ਵੱਲੋਂ ਗੈਰਅਧਿਕਾਰਕ ਤੌਰ ਉੱਤੇ ਓਨਟਾਰੀਓ ਤੇ ਕਿਊਬਿਕ ਦੇ ਵਿਦਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਸੀ। ਓਪੀਪੀ ਦੀ ਕ੍ਰਿਮੀਨਲ ਇਨਵੈਸਟੀਗੇਸ਼ਨ ਬ੍ਰਾਂਚ ਦੇ ਇੰਸਪੈਕਟਰ ਡੇਨੀਅਲ ਨਾਡੀਊ ਨੇ ਦੱਸਿਆ ਕਿ ਇਸ ਲੰਮੀਂ ਜਾਂਚ ਦਾ ਸਾਰਾ ਕੇਂਦਰ ਜਨਤਾ ਦੀ ਸੇਫਟੀ ਹੀ ਸੀ। ਘੱਟ ਤੇ ਗੈਰਮਨਜ਼ੂਰਸ਼ੁਦਾ ਟਰੇਨਿੰਗ ਵਾਲਿਆਂ ਦੇ ਹੱਥ ਵਿੱਚ ਟਰੈਕਟਰ ਟਰੇਲਰਜ਼ ਤੇ ਹੋਰ ਕਮਰਸ਼ੀਅਲ ਵ੍ਹੀਕਲ ਘਾਤਕ ਹੋ ਸਕਦੇ ਹਨ।
ਹਰ ਹਾਲ ਸਾਰਿਆਂ ਦੀ ਵੈਕਸੀਨੇਸ਼ਨ ਕਰਵਾਉਣ ਦਾ ਬੁਖਾਰ ਹੁਣ ਟਰੱਕਿੰਗ ਇੰਡਸਟਰੀ ਵਿੱਚ ਵੀ ਫੈਲ ਗਿਆ ਹੈ, ਕੁੱਝ ਸਿੱ਼ਪਰਜ਼ ਤੇ ਇੰਡਸਟਰੀ ਦੇ ਵੱਡੇ ਖਿਡਾਰੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਡਰਾਈਵਰਜ਼ ਦੀ ਵੈਕਸੀਨੇਸ਼ਨ ਮੁਕੰਮਲ ਹੋਈ ਹੋਵੇ। ਇਨ੍ਹਾਂ ਵਿੱਚ ਸੱਭ ਤੋਂ ਮੂਹਰੇ...
ਓਵਰਡਰਾਈਵ ਵੱਲੋਂ ਕੀਤੀ ਗਈ ਰਿਪੋਰਟ ਅਨੁਸਾਰ 1992 ਤੋਂ ਬਾਅਦ ਬਣੇ ਟਰੱਕਾਂ ਉੱਤੇ ਲਾਜ਼ਮੀ ਤੌਰ ਉੱਤੇ ਸਪੀਡ ਲਿਮਿਟਰ ਲਾਉਣ ਲਈ ਪਿੱਛੇ ਜਿਹੇ 2019 ਵਿੱਚ ਪੇਸ਼ ਕੀਤੇ ਗਏ ਬਿੱਲ ਨੂੰ ਯੂਐਸ ਦੇ ਹਾਊਸ ਆਫ ਰਿਪ੍ਰਜੈ਼ਂਟੇਟਿਵਸ ਵਿੱਚ ਮੁੜ ਪੇਸ਼ ਕੀਤਾ ਗਿਆ ਹੈ। ਰਿਪ੍ਰਜੈ਼ਂਟੇਟਿਵ...
“Don’t reinvent the wheel, just realign it.”  Anthony J. D’Angelo, author We’ve all heard the adage about reinventing the wheel.  Why spend a great deal of time and effort on working through something that someone has already explored?  When Women...
ਟੈਂਪਰੇਰੀ ਏਜੰਸੀਆਂ ਲਈ ਲਾਇਸੰਸ ਲਾਜ਼ਮੀ ਕਰਨ ਦੇ ਫੋਰਡ ਸਰਕਾਰ ਦੇ ਫੈਸਲੇ ਦੀ ਓਟੀਏ ਵੱਲੋਂ ਸ਼ਲਾਘਾ ਓਨਟਾਰੀਓ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਹੜੀਆਂ ਏਜੰਸੀਆਂ ਤੇ ਰਕਰੂਟਰਜ਼ ਵਰਕਰਜ਼ ਦਾ ਸ਼ੋਸ਼ਣ ਕਰਨਗੇ ਉਨ੍ਹਾਂ ਨੂੰ ਸਖ਼ਤ ਜੁਰਮਾਨੇ ਲਾਏ ਜਾਣਗੇ। ਓਨਟਾਰੀਓ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਮੁਤਾਬਕ ਪਹਿਲੀ ਜਨਵਰੀ, 2024 ਤੋਂ ਪ੍ਰੋਵਿੰਸ ਵਿੱਚ ਆਪਰੇਟ ਕਰਨ ਵਾਲੀਆਂ ਟੈਂਪਰੇਰੀ ਹੈਲਥ ਏਜੰਸੀਆਂ (ਟੀਐਚਏਜ਼) ਤੇ ਰਕਰੂਟਰਜ਼ ਨੂੰ ਲਾਇਸੰਸ ਹਾਸਲ ਕਰਨਾ ਹੋਵੇਗਾ। ਅਜਿਹਾ ਕਰਕੇ ਫੋਰਡ ਸਰਕਾਰ ਕਮਜ਼ੋਰ ਤੇ ਆਰਜ਼ੀ ਫੌਰਨ ਵਰਕਰਜ਼ ਦੀ ਹਿਫਾਜ਼ਤ ਕਰ ਰਹੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਲੇਬਰ ਮੰਤਰਾਲੇ, ਇਮੀਗ੍ਰੇਸ਼ਨ, ਟਰੇਨਿੰਗ ਤੇ ਸਕਿੱਲਜ਼ ਡਿਵੈਲਪਮੈਂਟ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਓਨਟਾਰੀਓ ਵਿੱਚ ਕਈ ਟੈਂਪਰੇਰੀ ਹੈਲਪ ਏਜੰਸੀਆਂ ਗੈਰਕਾਨੂੰਨੀ ਤੌਰ ਉੱਤੇ ਅਜੇ ਵਰਕਰਜ਼ ਨੂੰ ਘੱਟ ਤੋਂ ਘੱਟ ਉਜਰਤਾਂ ਤੋਂ ਵੀ ਘੱਟ ਪੈਸੇ ਦਿੰਦੀਆਂ ਹਨ ਤੇ ਕਾਨੂੰਨ ਦੀ ਪਾਲਨਾ ਕਰਨ ਵਾਲੀਆਂ ਏਜੰਸੀਆਂ ਦੇ ਮੁਕਾਬਲੇ ਇਨ੍ਹਾਂ ਵਰਕਰਜ਼ ਨੂੰ ਹੋਰ ਮੂਲ ਇੰਪਲੌਇਮੈਂਟ ਅਧਿਕਾਰਾਂ ਤੋਂ ਵੀ ਸੱਖਣਾ ਰੱਖਿਆ ਜਾਂਦਾ ਹੈ। ਲੇਬਰ, ਇਮੀਗ੍ਰੇਸ਼ਨ, ਟਰੇਨਿੰਗ ਤੇ ਸਕਿੱਲਜ਼ ਡਿਵੈਲਪਮੈਂਟ ਮੰਤਰੀ ਮੌਂਟੀ ਮੈਕਨੌਟਨ ਨੇ ਆਖਿਆ ਕਿ ਭਾਵੇਂ ਇਸ ਤਰ੍ਹਾਂ ਦੀਆਂ ਆਰਜ਼ੀ ਹੈਲਪ ਏਜੰਸੀਆਂ ਓਨਟਾਰੀਓ ਦੇ ਕਾਰੋਬਾਰਾਂ ਲਈ ਕਾਫੀ ਅਹਿਮ ਹਨ ਤੇ ਨੌਕਰੀ ਹਾਸਲ ਕਰਨ ਦੇ ਚਾਹਵਾਨਾਂ ਲਈ ਵੀ ਕਾਫੀ ਕੰਮ ਆਉਣ ਵਾਲੀਆਂ ਹਨ ਪਰ ਲੰਮੇਂ ਸਮੇਂ ਤੋਂ ਇਨ੍ਹਾਂ ਵਿੱਚੋਂ ਕੁੱਝ ਵੱਲੋਂ ਗੈਰਕਾਨੂੰਨੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਵਰਕਰਜ਼ ਨੂੰ ਆਪਣੇ ਲਾਲਚ ਦਾ ਸਿ਼ਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸਾਡੀ ਸਰਕਾਰ ਦੇ ਲਾਇਸੰਸਿੰਗ ਸਿਸਟਮ ਰਾਹੀਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਾਨੂੰਨ ਦੀ ਪਾਲਣਾ ਕਰਨ ਵਾਲੇ ਕਾਰੋਬਾਰਾਂ ਨੂੰ ਟੀਐਚਏਜ਼ ਵਿੱਚ ਭਰੋਸਾ ਹੋਵੇ ਤੇ ਜਿਨ੍ਹਾਂ ਰਕਰੂਟਰਜ਼ ਨਾਲ ਉਹ ਕੰਮ ਕਰਦੇ ਹਨ ਉਨ੍ਹਾਂ ਉੱਤੇ ਉਹ ਯਕੀਨ ਕਰ ਸਕਣ। ਇਸ ਤੋਂ ਇਲਾਵਾ ਵਰਕਰਜ਼ ਦਾ ਸ਼ੋਸ਼ਣ ਕਰਨ ਵਾਲਿਆਂ ਨੂੰ ਕੈਨੇਡਾ ਵਿੱਚ ਸੱਭ ਤੋਂ ਵੱਧ ਜੁਰਮਾਨਿਆਂ ਦਾ ਸਾਹਮਣਾ ਵੀ ਕਰਨਾ ਹੋਵੇਗਾ। ਇਸ ਦੇ ਨਾਲ ਹੀ ਅਜਿਹੀਆਂ ਏਜੰਸੀਆਂ ਜਾਂ ਰਕਰੂਟਰਜ਼ ਦੇ ਪ੍ਰੋਵਿੰਸ ਵਿੱਚ ਆਪਰੇਟ ਕਰਨ ਉੱਤੇ ਪਾਬੰਦੀ ਲਾ ਦਿੱਤੀ ਜਾਵੇਗੀ। ਓਨਟਾਰੀਓ ਵਿੱਚ ਕਈ ਕਾਰੋਬਾਰਾਂ ਤੇ ਨੌਕਰੀ ਦੀ ਤਲਾਸ਼ ਕਰਨ ਵਾਲਿਆਂ ਨੂੰ ਅਕਸਰ ਇਸ ਗੱਲ ਦਾ ਪਤਾ ਹੀ ਨਹੀਂ ਹੁੰਦਾ ਕਿ ਜਿਸ ਏਜੰਸੀ ਜਾਂ ਰਕਰੂਟਰ ਨਾਲ ਉਹ ਕੰਮ ਕਰ ਰਹੇ ਹਨ ਉਹ ਉਨ੍ਹਾਂ ਦੀ ਇੰਪਲੌਇਮੈਂਟ ਦੀਆਂ ਸ਼ਰਤਾਂ ਨੂੰ ਪੂਰਾ ਕਰਦੀ ਹੈ ਜਾਂ ਉਸ ਦਾ ਉਲੰਘਣਾਵਾਂ ਦਾ ਇਤਿਹਾਸ ਰਿਹਾ ਹੈ।ਹੁਣ ਅਜਿਹੇ ਕਾਰੋਬਾਰੀ ਤੇ ਨੌਕਰੀ ਦਾ ਭਾਲ ਕਰਨ ਵਾਲੇ ਮੰਤਰਾਲੇ ਦੇ ਆਨਲਾਈਨ ਡਾਟਾਬੇਸ ਤੋਂ ਇਹ ਪਤਾ ਲਗਾ ਸਕਣਗੇ ਕਿ ਸਬੰਧਤ ਏਜੰਸੀ ਜਾਂ ਰਕਰੂਟਰ ਕੋਲ ਪ੍ਰੋਵਿੰਸ ਦੀ ਸ਼ਰਤ ਮੁਤਾਬਕ ਲਾਇਸੰਸ ਹੈ ਜਾਂ ਨਹੀਂ।ਜੇ ਗੈਰਲਾਇਸੰਸਸ਼ੁਦਾ ਕੰਪਨੀ ਜਾਂ ਰਕਰੂਟਰ ਦੀਆਂ ਸੇਵਾਵਾਂ ਸਬੰਧਤ ਕਾਰੋਬਾਰ ਵੱਲੋਂ ਲਈਆਂ ਜਾਂਦੀਆਂ ਹਨ ਤਾਂ ਇਹ ਗੈਰਕਾਨੂੰਨੀ ਹੋਵੇਗਾ। ਇਸ ਦੇ ਨਾਲ ਹੀ ਜੇ ਕੋਈ ਕੰਪਨੀ ਜਾਣਬੁੱਝ ਕੇ ਕਾਨੂੰਨ ਨੂੰ ਛਿੱਕੇ ਟੰਗ ਕੇ ਕੰਮ ਕਰਨ ਵਾਲੇ ਰਕਰੂਟਰਾਂ ਜਾਂ ਏਜੰਸੀਆਂ ਦੀ ਮਦਦ ਲੈਂਦੀ ਹੈ ਤਾਂ ਉਸ ਨੂੰ ਵਰਕਰਜ਼ ਤੋਂ ਉਗਰਾਹੀ ਜਾਣ ਵਾਲੀ ਕੋਈ ਵੀ ਗੈਰਕਾਨੂੰਨੀ ਫੀਸ ਮੋੜਨੀ ਹੋਵੇਗੀ।  ਆਪਣੇ ਕਾਰੋਬਾਰ ਨੂੰ ਆਪਰੇਟ ਕਰਨ ਲਈ ਟੀਐਚਏਜ਼ ਤੇ ਰਕਰੂਟਰਜ਼ ਨੂੰ ਇਰੀਵੋਕੇਬਲ ਲੈਟਰ ਆਫ ਕ੍ਰੈਡਿਟ ਵਜੋਂ 25,000 ਡਾਲਰ ਮੁਹੱਈਆ ਕਰਵਾਉਣੇ ਹੋਣਗੇ, ਜਿਨ੍ਹਾਂ ਦੀ ਵਰਤੋਂ ਇੰਪਲੌਈਜ਼ ਨੂੰ ਭੱਤੇ ਮੁਹੱਈਆ ਕਰਵਾਏ ਜਾਣ ਲਈ ਕੀਤੀ ਜਾ ਸਕੇਗੀ। ਇਸ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਨੂੰ ਵਾਰੀ ਵਾਰੀ ਕੀਤੀ ਜਾਣ ਵਾਲੀ ਉਲੰਘਣਾਂ ਦੇ ਆਧਾਰ ਉੱਤੇ 50,000 ਡਾਲਰ ਦਾ ਜੁਰਮਾਨਾ ਹੋਵੇਗਾ। ਜੋ ਕਿ ਕੈਨੇਡਾ ਵਿੱਚ ਸੱਭ ਤੋਂ ਵੱਧ ਹੋਵੇਗਾ। 2022 ਵਿੱਚ ਸਰਕਾਰ ਨੇ ਅਜਿਹੀ ਟਾਸਕ ਫੋਰਸ ਕਾਇਮ ਕੀਤੀ ਸੀ ਜਿਹੜੀ ਲਾਅ ਐਨਫੋਰਸਮੈਂਟ ਏਜੰਸੀਆਂ ਤੇ ਕਮਿਊਨਿਟੀ ਭਾਈਵਾਲਾਂ ਨਾਲ ਰਲ ਕੇ ਅਜਿਹੇ ਗੈਰਕਾਨੂੰਨੀ ਰੁਝਾਨਾਂ ਦਾ ਪਤਾ ਲਾਉਣ ਤੇ ਸੋ਼ਸਿ਼ਤ ਇੰਪਲੌਈਜ਼ ਨੂੰ ਨਾ ਦਿੱਤੇ ਗਏ ਭੱਤੇ ਦਿਵਾਉਣ ਲਈ ਬਣਾਈ ਗਈ ਸੀ। ਇਨ੍ਹਾਂ ਦੇ ਕੰਮ ਨੂੰ ਬੂਰ ਪਿਆ ਤੇ ਕਈ ਪੜਤਾਂ ਵਿੱਚ ਕੀਤੀ ਗਈ ਜਾਂਚ ਨਾਲ ਸੈਂਕੜੇ ਕਮਜ਼ੋਰ ਤੇ ਮਾਇਗ੍ਰੈਂਟ ਵਰਕਰਜ਼ ਨੂੰ ਕੰਮ ਦੇ ਮੁਸ਼ਕਲ ਹਾਲਾਤ ਵਿੱਚੋਂ ਕੱਢਿਆ ਜਾ ਸਕਿਆ। ਓਨਟਾਰੀਓ ਵੱਲੋਂ ਪਿੱਛੇ ਜਿਹੇ ਵਰਕਰਜ਼ ਦੇ ਪਾਸਪੋਰਟਸ ਨੂੰ ਜ਼ਬਤ ਕਰਕੇ ਰੱਖਣ ਵਾਲਿਆਂ ਉੱਤੇ ਜੁਰਮਾਨੇ ਲਾਉਣ ਲਈ ਬਿੱਲ ਵੀ ਪੇਸ਼ ਕੀਤਾ ਗਿਆ ਸੀ। ਓਨਟਾਰੀਓ ਟਰੱਕਿੰਗ ਐਸੋਸਿਏਸ਼ਨ, ਜੋ ਕਿ ਲੇਬਰ ਨਾਲ ਸਬੰਧਤ ਸ਼ੋਸ਼ਣ, ਟੈਕਸਾਂ ਤੋਂ ਬਚਣ ਵਾਲੇ ਢੰਗ ਤਰੀਕਿਆਂ ਅਤੇ ਟਰੱਕਿੰਗ ਇੰਡਸਟਰੀ ਵਿੱਚ ਮਿਸਕਲਾਸੀਫਿਕੇਸ਼ਨ ਨਾਲ ਸਿੱਝਣ ਦੇ ਮਾਮਲੇ ਵਿੱਚ ਆਗੂ ਹੈ, ਵੱਲੋਂ ਇਸ ਐਲਾਨ ਦਾ ਸਵਾਗਤ ਕੀਤਾ ਗਿਆ। ਓਟੀਏ ਦੇ ਪਾਲਿਸੀ ਤੇ ਪਬਲਿਕ ਅਫੇਅਰਜ਼ ਡਾਇਰੈਕਟਰ ਜੌਨਾਥਨ ਬਲੈਖਮ ਨੇ ਆਖਿਆ ਕਿ ਕਮਜ਼ੋਰ ਤੇ ਆਰਜ਼ੀ ਫੌਰਨ ਵਰਕਰਜ਼ ਦੀ ਹਿਫਾਜ਼ਤ ਲਈ ਇਸ ਐਲਾਨ ਲਈ ਅਸੀਂ ਓਨਟਾਰੀਓ ਸਰਕਾਰ ਦੀ ਸ਼ਲਾਘਾ ਕਰਦੇ ਹਾਂ। ਉਨ੍ਹਾਂ ਆਖਿਆ ਕਿ ਜਿਨ੍ਹਾਂ ਕੰਪਨੀਆਂ ਵੱਲੋਂ ਆਪਣੀਆਂ ਜਿ਼ੰਮੇਵਾਰੀਆਂ ਤੋਂ ਮੂੰਹ ਮੋੜ ਕੇ ਆਪਣੇ ਵਰਕਰਜ਼ ਦਾ ਸ਼ੋਸ਼ਣ ਕੀਤਾ ਜਾਂਦਾ ਹੈ ਤੇ ਉਨ੍ਹਾਂ ਦੇ ਲੇਬਰ ਅਧਿਕਾਰਾਂ ਦੀ ਅਣਦੇਖੀ ਕੀਤੀ ਜਾਂਦੀ ਹੈ ਉਨ੍ਹਾਂ ਨੂੰ ਸਬਕ ਸਿਖਾਉਣ ਦਾ ਇਹ ਚੰਗਾ ਜ਼ਰੀਆ ਹੈ। ਇਸ ਨਾਲ ਵਰਕਰਜ਼ ਦੀ ਹਿਫਾਜ਼ਤ ਕਰਨ ਦੇ ਸਾਡੇ ਸਾਂਝੇ ਟੀਚੇ ਵੀ ਪੂਰੇ ਹੋਣ ਦੀ ਆਸ ਬੱਝੀ ਹੈ। 
ਨੈਸ਼ਨਲ ਇੰਸਟਿਚਿਊਟ ਫੌਰ ਓਕਿਊਪੇਸ਼ਨਲ ਸੇਫਟੀ ਐਂਡ ਹੈਲਥ (ਐਨਆਈਓਐਸਐਚ) ਵੱਲੋਂ ਕੀਤੀ ਗਈ ਨਵੀਂ ਖੋਜ ਮੁਤਾਬਕ ਇੰਡਸਟਰੀ ਨਾਲ ਜੁੜੇ ਉਨ੍ਹਾਂ ਕਾਮਿਆਂ, ਜਿਨ੍ਹਾਂ ਦਾ ਵਾਹ ਅਕਸਰ ਤੇਜ਼ ਆਵਾਜ਼ਾਂ ਨਾਲ ਪੈਂਦਾ ਹੈ, ਦੇ ਬੋਲੇ ਹੋਣ ਦਾ ਖਤਰਾ ਵਧੇਰੇ ਹੁੰਦਾ ਹੈ| ਇਨ੍ਹਾਂ ਵਿੱਚ ਸਰਵਿਸ ਖੇਤਰ ਨਾਲ...
ਓਨਟਾਰੀਓ ਦੀ ਟਰਾਂਸਪੋਰਟੇਸ਼ਨ ਮੰਤਰੀ ਕੈਰੋਲੀਨ ਮਲਰੋਨੀ ਨੇ ਨੈਸ਼ਨਲ ਟਰੱਕਿੰਗ ਵੀਕ 2022 ਦੇ ਸੰਦਰਭ ਵਿੱਚ ਗੱਲ ਕਰਦਿਆਂ ਆਖਿਆ ਕਿ ਉਹ ਇਸ ਗੱਲ ਤੋਂ ਖੁਸ਼ ਹਨ ਕਿ ਟਰੱਕਿੰਗ ਇੰਡਸਟਰੀ ਨੂੰ ਸ਼ੁਕਰੀਆ ਅਦਾ ਕਰਨ ਦਾ ਉਨ੍ਹਾਂ ਨੂੰ ਮੌਕਾ ਮਿਲਿਆ ਤੇ ਇਸ ਦੇ ਨਾਲ ਹੀ...