7.9 C
Toronto
Tuesday, April 23, 2024
ਕੈਨੇਡੀਅਨ ਟਰੱਕਿੰਗ ਅਲਾਇੰਸ, ਕਮਰਸ਼ੀਅਲ ਰਾਈਟਰਜ਼ ਤੇ ਬ੍ਰੋਕਰਜ਼ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਫੈਸਿਲਿਟੀ ਐਸੋਸਿਏਸ਼ਨ (ਐਫਏ) ਵੱਲੋਂ ਟਰੱਕਿੰਗ ਇੰਡਸਟਰੀ ਨਾਲ ਸਬੰਧਤ ਇੰਸ਼ੋਰੈਂਸ ਪ੍ਰੈਕਟਿਸਿਜ਼ ਵਿੱਚ ਪਾਈ ਜਾ ਰਹੀ ਗੜਬੜੀ ਨੂੰ ਠੱਲ੍ਹ ਪਾਉਣ ਲਈ ਨਵੇਂ ਮਾਪਦੰਡ ਐਲਾਨੇ ਗਏ।  ਐਫਏ ਵੱਲੋਂ ਨਵੀਆਂ ਰੇਟਿੰਗ ਮੈਟਰਿਕਸ...
ਬੀਤੇ ਦਿਨੀਂ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ, ਲੇਬਰ ਮੰਤਰੀ ਸੀਮਸ ਰੀਗਨ, ਇੰਪਲੌਇਮੈਂਟ ਮੰਤਰੀ ਕਾਰਲਾ ਕੁਆਲਤਰੋ ਤੇ ਕੈਨੇਡੀਅਨ ਟਰੱਕਿੰਗ ਅਲਾਇੰਸ ਦੇ ਪ੍ਰੈਜ਼ੀਡੈਂਟ ਸਟੀਫਨ ਲਾਸਕੋਵਸਕੀ ਨੇ ਹੇਠ ਲਿਖਿਆ ਬਿਆਨ ਜਾਰੀ ਕੀਤਾ : ਗਲੋਬਲ ਕੋਵਿਡ-19 ਮਹਾਂਮਾਰੀ ਕਾਰਨ ਕੈਨੇਡੀਅਨਜ਼ ਉੱਤੇ ਲਗਾਤਾਰ ਪ੍ਰਭਾਵ ਪੈ ਰਿਹਾ ਹੈ।...
ਅਮਰੀਕਾ ਦੇ ਵਣਜ ਵਿਭਾਗ ਅਨੁਸਾਰ ਪਹਿਲੀ ਤਿਮਾਹੀ ਵਿੱਚ ਅਮਰੀਕਾ ਦਾ ਅਰਥਚਾਰਾ 4.8 ਫੀ ਸਦੀ ਦੀ ਸਾਲਾਨਾ ਦਰ ਦੇ ਹਿਸਾਬ ਨਾਲ ਸੁੰਗੜਿਆ। ਇਸ ਵਿਭਾਗ ਵੱਲੋਂ ਕੁੱਲ ਘਰੇਲੂ ਉਤਪਾਦ (ਜੀਡੀਪੀ) ਸਬੰਧੀ ਇਹ ਅੰਕੜੇ 29 ਅਪਰੈਲ ਨੂੰ ਜਾਰੀ ਕੀਤੇ ਗਏ। ਬਿਊਰੋ ਆਫ ਇਕਨਾਮਿਕ...
ਕੋਵਿਡ-19 ਸੰਕਟ ਦੌਰਾਨ ਸਪਲਾਈ ਚੇਨ ਦੀ ਹਿਫਾਜ਼ਤ ਲਈ ਤੇ ਕੈਨੇਡੀਅਨਾਂ ਨੂੰ ਮੈਡੀਕਲ ਸਪਲਾਈਜ਼, ਗਰੌਸਰੀਜ਼ ਤੇ ਫਿਊਲ ਆਦਿ ਵਰਗੀਆਂ ਲੋੜੀਂਦੀਆਂ ਵਸਤਾਂ ਮਿਲ ਸਕਣ, ਇਹ ਯਕੀਨੀ ਬਣਾਉਣ ਲਈ ਅਲਬਰਟਾ ਆਰਜ਼ੀ ਤੌਰ ੳੁੱਤੇ ਟਰੱਕ ਡਰਾਈਵਰਾਂ ਅਤੇ ਰੇਲਵੇ ਆਪਰੇਟਰਜ਼ ਲਈ ਕੁੱਝ ਨਿਯਮਾਂ ਵਿੱਚ...
ਯੂਐਸ ਫੈਡਰਲ ਮੋਟਰ ਕਰੀਅਰ ਸੇਫਟੀ ਐਡਮਨਿਸਟ੍ਰੇਸ਼ਨ (ਐਫਐਮਸੀਐਸਏ) ਨੇ ਸੀਟੀਏ ਨੂੰ ਹੇਠ ਲਿਖੀ ਜਾਣਕਾਰੀ ਆਪਣੀ ਮੈਂਬਰਸਿ਼ਪ ਨਾਲ ਸਾਂਝਾ ਕਰਨ ਲਈ ਆਖਿਆ ਹੈ। ਇਹ ਜਾਣਕਾਰੀ 28 ਫਰਵਰੀ, 2021 ਤੱਕ ਐਕਸਪਾਇਰ ਹੋ ਚੁੱਕੇ ਡਰਾਈਵਰ ਲਾਇਸੰਸਾਂ ਦੀ ਪਛਾਣ ਕਰਨ ਨਾਲ ਜੁੜੀ ਹੈ। 49 ਸੀਐਫਆਰ...
ਟੋਰਾਂਟੋ ਦੇ ਪੀਅਰਸਨ ਏਅਰਪੋਰਟ ਉੱਤੇ ਕੀਤਾ ਜਾਵੇਗਾ ਪਹਿਲੇ ਹਾਈਡਰੋਜਨ ਰੀਫੀਊਲਿੰਗ ਸਟੇਸ਼ਨ ਦਾ ਨਿਰਮਾਣ ਏਅਰਪੋਰਟ ਅਥਾਰਟੀ(ਜੀਟੀਏਏ) ਤੇ ਕਾਰਲਸਨ ਐਨਰਜੀ ਨੇ ਟੋਰਾਂਟੋ ਦੇ ਪੀਅਰਸਨ ਏਅਰਪੋਰਟ ਉੱਤੇ ਓਨਟਾਰੀਓ ਦੇ ਪਹਿਲੇ ਪਬਲਿਕ ਹਾਈਡਰੋਜਨ ਰੀਫੀਊਲਿੰਗ ਸਟੇਸ਼ਨ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ ਹੈ। ਇਸ ਸਟੇਸ਼ਨ ਤੋਂ ਹੈਵੀ ਤੇ ਲਾਈਟ ਡਿਊਟੀ ਕਮਰਸ਼ੀਅਲ ਟਰਾਂਸਪੋਰਟ ਟਰੱਕਾਂ ਦੇ ਨਾਲ ਨਾਲ ਪੈਸੈਂਜਰ ਕਾਰਾਂ ਲਈ ਸਰਵਿਸ ਮੁਹੱਈਆ ਕਰਵਾਈ ਜਾਵੇਗੀ। ਇਸ ਪੋ੍ਰਜੈਕਟ ਨੂੰ ਨੈਚੂਰਲ ਰਿਸੋਰਸਿਜ਼ ਕੈਨੇਡਾ ਤੋਂ 1 ਮਿਲੀਅਨ ਡਾਲਰ ਦਾ ਫੰਡ ਹਾਸਲ ਹੋਇਆ ਹੈ। ਜੀਟੀਏਏ ਦੀ ਪ੍ਰੈਜ਼ੀਡੈਂਟ ਤੇ ਸੀਈਓ ਡੈਬਰਾਹ ਫਲਿੰਟ ਨੇ ਆਖਿਆ ਕਿ ਇਕਨੌਮਿਕ ਤੇ ਏਵੀਏਸ਼ਨ ਦਾ ਗੜ੍ਹ ਹੋਣ ਕਾਰਨ ਟੋਰਾਂਟੋ ਪੀਅਰਸਨ ਲਾਈਟ ਤੇ ਹੈਵੀ ਡਿਊਟੀ ਵ੍ਹੀਕਲਜ਼ ਲਈ ਓਨਟਾਰੀਓ ਦੇ ਪਹਿਲੇ ਪਬਲਿਕ ਹਾਈਡਰੋਜਨ ਫਿਲਿੰਗ ਸਟੇਸ਼ਨ ਵਾਸਤੇ ਬਹੁਤ ਹੀ ਢੁਕਵੀਂ ਥਾਂ ਹੈ। ਇਸ ਇੰਡਸਟਰੀ ਵਿੱਚ ਲੀਡਰ ਹੋਣ ਉੱਤੇ ਸਾਨੂੰ ਮਾਣ ਹੈ। ਉਨ੍ਹਾਂ ਅੱਗੇ ਆਖਿਆ ਕਿ ਅਸੀਂ ਆਪਣੇ ਭਾਈਵਾਲਾਂ ਕਾਰਲਸਨ ਐਨਰਜੀ ਤੇ ਨੈਚੂਰਲ ਰਿਸੋਰਸਿਜ਼ ਕੈਨੇਡਾ ਨਾਲ ਕੰਮ ਕਰਕੇ ਇਸ ਗੱਲੋਂ ਬਹੁਤ ਹੀ ਸ਼ੁਕਰਗੁਜ਼ਾਰ ਹਾਂ ਕਿ ਉਹ ਏਅਰਪੋਰਟ ਦੇ ਇਕਨੌਮਿਕ ਗਲਿਆਰੇ ਲਈ ਕਲੀਨ ਐਨਰਜੀ ਦਾ ਇਹ ਬਦਲ ਲੈ ਕੇ ਆਏ।
ਕੋਵਿਡ-19 ਮਹਾਂਮਾਰੀ ਦੌਰਾਨ ਕੈਨੇਡਾ ਸਰਕਾਰ ਨੇ ਕਈ ਵਿਭਾਗਾਂ ਤੇ ਮੰਤਰੀਆਂ ਰਾਹੀਂ ਟਰੱਕਿੰਗ ਇੰਡਸਟਰੀ ਨੂੰ ਦਮਦਾਰ ਤੇ ਫੌਰੀ ਮਦਦ ਦਿੱਤੀ| ਕੈਨੇਡੀਅਨ ਟਰੱਕਿੰਗ ਅਲਾਇੰਸ (ਸੀਟੀਏ) ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀ ਇਕਜੁੱਟ ਰੱਖਣ ਵਾਲੀ ਤੇ ਵਿਆਪਕ ਕਾਰਵਾਈ ਸਦਕਾ ਹੀ ਕੋਵਿਡ-19 ਤੋਂ ਬਚਾਅ...
ਟਰੱਕਿੰਗ ਐਚਆਰ ਕੈਨੇਡਾ ਵੱਲੋਂ ਲੇਬਰ ਮਾਰਕਿਟ ਸਬੰਧੀ ਆਪਣੀ ਕੁਆਰਟਰਲੀ ਜਾਣਕਾਰੀ ਦੀ ਤਸਵੀਰ ਜਾਰੀ ਕੀਤੀ ਗਈ ਹੈ। ਇਸ ਤੋਂ ਸਾਹਮਣੇ ਆਇਆ ਹੈ ਕਿ ਟਰੱਕਿੰਗ ਤੇ ਲਾਜਿਸਟਿਕਸ ਸੈਕਟਰ ਵਿੱਚ ਲੇਬਰ ਸੰਕਟ ਕੈਨੇਡੀਅਨ ਸਪਲਾਈ ਚੇਨ ਵਿੱਚ ਸਥਿਰਤਾ ਤੇ ਮੁਕਾਬਲੇਬਾਜ਼ੀ ਲਈ ਖਤਰਾ ਬਣਿਆ...
ਸੀਐਫਆਈਏ ਟਰੱਕਿੰਗ ਇੰਡਸਟਰੀ ਨੂੰ ਪੈਸਟ (ਕੀੜੇ ਮਕੌੜੇ) ਸਬੰਧੀ ਮੁੱਦੇ ਤੋਂ ਜਾਗਰੂਕ ਕਰਨਾ ਚਾਹੁੰਦੀ ਹੈ।  ਲੈਂਟਰਨਫਲਾਈ ਅਮਰੀਕਾ ਦੇ ਕਈ ਸਟੇਟਸ ਵਿੱਚ ਪਾਈ ਜਾ ਰਹੀ ਹੈ, ਇਨ੍ਹਾਂ ਵਿੱਚੋਂ ਕਈ ਸਟੇਟਸ ਕੈਨੇਡਾ ਦੀ ਸਰਹੱਦ ਦੇ ਨਾਲ ਲੱਗਦੇ ਹਨ। ਪਿੱਛੇ ਜਿਹੇ ਬਫਲੋ, ਨਿਊ ਯੌਰਕ...
  ਡੀਜ਼ਲ ਤਕਨਾਲੋਜੀ ਫਰਮ ਅਨੁਸਾਰ ਅਜਿਹਾ ਪਹਿਲੀ ਵਾਰੀ ਹੋਇਆ ਹੈ ਕਿ ਅਮਰੀਕਾ ਵਿੱਚ ਸੜਕ ਉੱਤੇ ਚੱਲਣ ਵਾਲੀਆਂ ਅੱਧੇ ਤੋਂ ਵੱਧ ਡੀਜ਼ਲ ਕਮਰਸ਼ੀਅਲ ਗੱਡੀਆਂ ਐਡਵਾਂਸ ਡੀਜ਼ਲ ਤਕਨਾਲੋਜੀ ਮਾਡਲ ਹਨ। ਹੈਵੀ ਡਿਊਟੀ ਟਰੱਕਿੰਗ ਦੀ ਰਿਪੋਰਟ ਅਨੁਸਾਰ ਦਸੰਬਰ 2021 ਤੱਕ ਆਪਰੇਸ਼ਨ ਵਿੱਚ ਮੌਜੂਦ ਗੱਡੀਆਂ ਦੇ ਆਈਐਚਐਸ ਮਾਰਕਿਟ ਡਾਟਾ ਦੇ ਅਧਾਰ ਉੱਤੇ ਡੀਟੀਐਫ ਵੱਲੋਂ ਕਰਵਾਏ ਗਏ ਅਧਿਐਨ ਵਿੱਚ ਪਾਇਆ ਗਿਆ ਕਿ 2010 ਮਾਡਲ ਵਰ੍ਹੇ ਵਿੱਚ ਜਾਂ ਬਾਅਦ ਵਿੱਚ ਡੀਜ਼ਲ ਟਰੱਕਾਂ ਦੀ ਕੌਮੀ ਔਸਤ 53 ਫੀ ਸਦੀ ਸੀ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 4 ਫੀ ਸਦੀ ਵੱਧ ਸੀ। 2010 ਤੇ ਬਾਅਦ ਵਿੱਚ ਟਰੱਕਾਂ ਨੂੰ ਐਡਵਾਂਸ ਡੀਜ਼ਲ ਇੰਜਣਾਂ ਨਾਲ ਲੈਸ ਕੀਤਾ ਜਾਣ ਲੱਗਿਆ ਜਿਸਨੇ ਸਮਰੱਥ ਕੰਬਸ਼ਨ ਰਾਹੀਂ ਰਿਸਾਅ ਦੇ ਨਿਕਾਸ ਨੂੰ ਘਟਾਅ ਦਿੱਤਾ। ਡੀਟੀਐਫ ਲਈ ਪਹਿਲਾਂ ਕਰਵਾਈ ਗਈ ਇੱਕ ਖੋਜ ਵਿੱਚ ਆਟੋਫੋਰਕਾਸਟ ਸੌਲਿਊਸ਼ਨਜ਼ ਨੇ ਪਾਇਆ ਕਿ ਰੋਡ ਉੱਤੇ ਐਡਵਾਂਸਡ ਡੀਜ਼ਲ ਤਕਨਾਲੋਜੀ ਟਰੱਕਾਂ ਦੀ ਗਿਣਤੀ ਵਿੱਚ ਵਾਧਾ ਹੋਣ ਨਾਲ ਇਸ ਦਹਾਕੇ ਦੌਰਾਨ 1·3 ਬਿਲੀਅਨ ਟੰਨ ਕਾਰਬਨਡਾਈਆਕਸਾਈਡ ਦਾ ਸਫਾਇਆ ਹੋ ਜਾਵੇਗਾ। ਇੱਕ ਨਿਊਜ਼ ਰਲੀਜ਼ ਵਿੱਚ ਡੀਟੀਐਫ ਦੇ ਐਗਜ਼ੈਕਟਿਵ ਡਾਇਰੈਕਟਰ ਐਲਨ ਸੈ਼ਫਰ ਨੇ ਆਖਿਆ ਕਿ ਸਾਡੇ ਐਨਵਾਇਰਮੈਂਟ ਤੇ ਅਰਥਚਾਰੇ ਲਈ ਇਹ ਚੰਗੀ ਖਬਰ ਹੈ। ਇਸ ਤੋਂ ਇਹੋ ਪਤਾ ਲੱਗਦਾ ਹੈ ਕਿ ਸਾਡੇ ਦੇਸ਼ ਦੇ ਟਰੱਕਰਜ਼ ਤੇ ਕਮਰਸ਼ੀਅਲ ਫਲੀਟ ਮਾਲਕ, ਐਡਵਾਂਸ ਡੀਜ਼ਲ ਤਕਨਾਲੋਜੀ ਚੁਣ ਰਹੇ ਹਨ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 4·2 ਫੀ ਸਦੀ ਤੋਂ ਵੱਧ ਹੈ। ਅਜਿਹਾ ਉਸ ਦੀ ਕਾਰਗੁਜ਼ਾਰੀ ਦੇ ਠੋਸ ਟਰੈਕ ਰਿਕਾਰਡ, ਭਰੋਸੇਯੋਗਤਾ ਤੇ ਟਿਕਾਊਪਣ ਕਾਰਨ ਹੈ। ਐਡਵਾਂਸ ਡੀਜ਼ਲ ਤਕਨਾਲੋਜੀ ਵਾਲੇ ਟਰੱਕ ਇਨ੍ਹਾਂ ਤੇ ਕਈ ਹੋਰਨਾਂ ਕਾਰਨਾਂ ਕਰਕੇ ਆਉਣ ਵਾਲੇ ਸਾਲਾਂ ਵਿੱਚ ਬਾਜ਼ਾਰ ਵਿੱਚ ਛਾਏ ਰਹਿਣਗੇ।ਸ਼ੈਫਰ ਨੇ ਆਖਿਆ ਕਿ ਉਨ੍ਹਾਂ ਨੂੰ ਡੀਜ਼ਲ ਦੇ ਭਵਿੱਖ ਵਿਚਲੇ ਦਬਦਬੇ ਉੱਤੇ ਪੂਰਾ ਭਰੋਸਾ ਹੈ ਕਿਉਂਕਿ ਐਡਵਾਂਸ ਡੀਜ਼ਲ ਇੰਜਣਾਂ ਦੇ ਨਾਲ ਨਾਲ ਪੁਰਾਣੇ ਡੀਜ਼ਲ ਇੰਜਣ ਲੋਅ ਕਾਰਬਨ ਵਾਲੇ ਮੁੜ ਨੰਵਿਆਏ ਜਾ ਸਕਣ ਵਾਲੇ ਬਾਇਓਫਿਊਲਜ਼ ਉੱਤੇ ਚੱਲਣ ਦੇ ਸਮਰੱਥ ਹਨ। ਇਨ੍ਹਾਂ ਨੂੰ ਜਦੋਂ ਜੋੜ ਕੇ ਵੇਖਿਆ ਜਾਂਦਾ ਹੈ ਤਾਂ ਇਹ ਕਾਰਕ ਡੀਜ਼ਲ ਤਕਨਾਲੋਜੀ ਨੂੰ ਗ੍ਰੀਨਹਾਊਸ ਗੈਸਾਂ ਦੇ ਰਿਸਾਅ ਨੂੰ ਘਟਾਉਣ ਲਈ ਹੱਲ ਦਾ ਹਿੱਸਾ ਬਣਿਆ ਮਹਿਸੂਸ ਕੀਤਾ ਜਾਂਦਾ ਹੈ। ਰਵਾਇਤੀ ਡੀਜ਼ਲ ਫਿਊਲ ਦੇ ਮੁਕਾਬਲੇ ਉਨ੍ਹਾਂ ਵੱਲੋਂ ਜੀਐਚਜੀ ਤੇ ਹੋਰ ਰਿਸਾਅ 20-80 ਫੀ ਸਦੀ ਘਟਾ ਦਿੱਤਾ ਗਿਆ ਹੈ। ਜਿਵੇਂ ਕਿ ਸ਼ੈਫਰ ਨੇ ਪਿੱਛੇ ਜਿਹੇ ਅਮਰੀਕਾ ਦੀ ਐਨਵਾਇਰਮੈਂਟਲ ਪ੍ਰੋਟੈਕਸ਼ਨ ਏਜੰਸੀ ਸਾਹਮਣੇ ਗਵਾਹੀ ਦਿੱਤੀ ਸੀ, ਐਡਵਾਂਸ ਡੀਜ਼ਲ ਤਕਨਾਲੋਜੀ ਦੀ ਮੌਜੂਦਾ ਜੈਨਰੇਸ਼ਨ ਨੇ ਨਾਈਟਰੋਜਨ ਆਕਸਾਈਡਜ਼ (ਨੌਕਸ) ਖਾਸ ਤੌਰ ਉੱਤੇ ਪਰਟੀਕੁਲੇਟ ਮੈਟਰ (ਪੀਐਮ) ਨੂੰ ਘਟਾਉਣ ਵਿੱਚ 98 ਫੀ ਸਦੀ ਸਫਲਤਾ ਹਾਸਲ ਕੀਤੀ ਹੈ।2011 ਤੋਂ ਇਸ ਨਾਲ 20 ਬਿਲੀਅਨ ਗੈਲਨ ਫਿਊਲ ਦੀ ਬਚਤ ਹੋਈ ਹੈ ਤੇ ਇਸ ਦੇ ਨਾਲ ਹੀ ਗ੍ਰੀਨਹਾਊਸ ਗੈਸਾਂ ਦੇ ਰਿਸਾਅ ਤੋਂ ਵੱਖਰੀ ਬਚਤ ਹੋਈ ਹੈ (ਇਸ ਨਾਲ 202 ਮਿਲੀਅਨ ਮੀਟ੍ਰਿਕ ਟੰਨ ਜੀਐਚਜੀ ਦੇ ਰਿਸਾਅ ਵਿੱਚ ਕਮੀ ਦਰਜ ਕੀਤੀ ਗਈ ਤੇ 27 ਮਿਲੀਅਨ ਮੀਟ੍ਰਿਕ ਟੰਨ ਨੌਕਸ ਦੇ ਰਿਸਾਅ ਵਿੱਚ ਕਟੌਤੀ ਰਿਕਾਰਡ ਕੀਤੀ ਗਈ)।