WSIB ਸਰਵੇਖਣ ਸੱਚੇ ਮਾਲਕ ਲਈ ਜੀਵਨ ਨੂੰ ਆਸਾਨ ਬਣਾਉਂਦਾ ਹੈ

ਅਸਲ ਓਨਰਆਪਰੇਟਰਜ਼ ਦੀ ਜਿੰ਼ਦਗੀ ਨੂੰ ਸੁਖਾਲਾ ਬਣਾਉਣ ਲਈ ਡਬਲਿਊਐਸਆਈਬੀ ਨੇ ਡਿਜ਼ਾਈਨ ਕੀਤਾ ਨਵਾਂ ਕੁਏਸਚਨੇਅਰ

ਓਨਰਆਪਰੇਟਰਜ਼ ਦੀ ਜਿ਼ੰਦਗੀ ਨੂੰ ਸੁਖਾਲਾ ਬਣਾਉਣ ਲਈ ਡਬਲਿਊਐਸਆਈਬੀ ਨੇ ਨਵਾਂ ਟਰਾਂਸਪੋਰਟੇਸ਼ਨ ਵਰਕਰ/ ਇੰਡੀਪੈਂਡੈਂਟ ਆਪਰੇਟਰ ਸਟੇਟਸ ਕੁਏਸਚਨੇਅਰ ਤੇ ਡਸੀਜ਼ਨ ਲੈਟਰ ਡਿਜ਼ਾਈਨ ਕੀਤਾ ਹੈ।

ਓਟੀਏ ਦੇ ਡਾਇਰੈਕਟਰ ਆਫ ਪਾਲਿਸੀ ਐਂਡ ਪਬਲਿਕ ਅਫੇਅਰਜ਼ ਜੌਨਾਥਨ ਬਲੈਖ਼ਮ ਨੇ ਆਖਿਆ ਕਿ ਅਸਲ ਓਨਰਆਪਰੇਟਰਜ਼ ਦੇ ਸਿਰ ਤੋਂ ਪ੍ਰਸ਼ਾਸਕੀ ਬੋਝ ਘਟਾਉਣ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੈ। ਪਰ ਓਟੀਏ ਦੇ ਪਰੀਪੇਖ ਤੋਂ ਅਸੀਂ ਇੰਪਲੌਈ ਡਰਾਈਵਰਜ਼ਜਿਹੜੇ ਕੰਪਨੀ ਦੇ ਇਕਿਉਪਮੈਂਟ ਨੂੰ ਆਪਰੇਟ ਕਰਦੇ ਹਨ ਤੇ ਜਿਹੜੇ ਅਸਲ ਓਨਰਆਪਰੇਟਰ ਨਹੀਂ ਹੁੰਦੇਦੀ ਗਲਤ ਵਰਗ ਵੰਡ ਨਾਲ ਨਜਿੱਠਣ ਲਈ ਵੀ ਮਦਦ ਕਰਦੇ ਹਾਂ।

ਅਸਲ ਆਜ਼ਾਦ ਆਪਰੇਟਰਜ਼ (ਓਨਰਆਪਰੇਟਰਨੂੰ ਹੁਣ ਜਦੋਂ ਵੀ ਕਿਸੇ ਫੈਸਲੇ ਬਾਰੇ ਦਰਖ਼ਾਸਤ ਕੀਤੀ ਜਾਵੇਗੀ ਤਾਂ ਉਨ੍ਹਾਂ ਨੂੰ ਸਿਰਫ ਇੱਕ ਸਟੇਟਸ ਕੁਏਸਚਨੇਅਰ ਮੁਕੰਮਲ ਕਰਨ ਦੀ ਹੀ ਲੋੜ ਹੋਵੇਗੀ। ਇੱਕ ਵਾਰੀ ਪੁਸ਼ਟੀ ਹੋਣ ਤੋਂ ਬਾਅਦ ਉਹ ਸਟੇਟਸ ਤੈਅ ਕਰਨ ਵਾਲੇ ਇਸ ਪੱਤਰ ਨੂੰ ਸਾਰੇ ਬਾਅਦ ਵਾਲੇ ਕਾਂਟਰੈਕਟਸ ਦੇ ਨਵੇਂ ਸਿਧਾਂਤਾਂ (ਪ੍ਰਿੰਸੀਪਲਜ਼ਨਾਲ ਵਰਤਣ ਦੇ ਸਮਰੱਥ ਹੋਣਗੇ।

ਇਸ ਪ੍ਰਕਿਰਿਆ ਦੇ ਨਾਲ ਉਨ੍ਹਾਂ ਨੂੰ ਗੱਡੀ ਦਾ ਆਇਡੈਂਟੀਫਿਕੇਸ਼ਨ ਨੰਬਰ (ਵਿੰਨਵੀ ਮੁਹੱਈਆ ਕਰਵਾਉਣਾ ਹੋਵੇਗਾ ਤੇ ਵਰਕਰ ਦਾ ਸਟੇਟਸ ਉਸ ਸਮੇਂ ਤੱਕ ਵਿੰਨ ਨਾਲ ਜੁੜਿਆ ਰਹੇਗਾ ਜਿਨ੍ਹਾਂ ਚਿਰ ਉਹ ਗੱਡੀ ਉਸ ਦੀ ਮਲਕੀਅਤ ਰਹਿੰਦੀ ਹੈ। ਦੂਜੇ ਲਫਜ਼ਾਂ ਵਿੱਚ ਇੱਕ ਵਾਰੀ ਮਨਜ਼ੂਰੀ ਮਿਲਣ ਤੋਂ ਬਾਅਦ ਓਨਰਆਪਰੇਟਰਜ਼ ਨੂੰ ਮੁਹੱਈਆ ਕਰਵਾਇਆ ਜਾਣ ਵਾਲਾ ਜੈਨੇਰਿਕ ਲੈਟਰ ਉਸ ਸੂਰਤ ਵਿੱਚ ਜਾਇਜ਼ ਹੋਵੇਗਾ ਜੇ ਪੱਤਰ ਉੱਤੇ ਦਰਜ ਵਿੰਨ ਉਸ ਵ੍ਹੀਕਲ ਨਾਲ ਮੇਲ ਖਾਂਦਾ ਹੋਵੇਗਾ ਜਿਹੜਾ ਉਨ੍ਹਾਂ ਦੇ ਕਾਂਟਰੈਕਟਸ ਲਈ ਵਰਤਿਆ ਜਾ ਰਿਹਾ ਹੋਵੇਗਾ।

ਇਸ ਲਈਕਿਸ ਚੀਜ ਨੂੰ ਮੁਕੰਮਲ ਕਰਨ ਤੇ ਮੁਹੱਈਆ ਕਰਵਾਏ ਜਾਣ ਦੀ ਲੋੜ ਹੈ?

1· ਇਸ ਕੁਏਸਚਨੇਅਰਜਿਸ ਉੱਤੇ ਤੁਹਾਡੇ ਦਸਤਖ਼ਤ ਹੋਣਦਾ ਮੁਕੰਮਲ ਵਰਜ਼ਨ (ਓਨਰਆਪਰੇਟਰ/ਡਰਾਈਵਰ ਵੱਲੋਂ ਖੁਦਤੇ ਜਿਸ ਕੰਪਨੀ ਨਾਲ ਤੁਹਾਡਾ ਮੌਜੂਦਾ ਕਾਂਟਰੈਕਟ ਹੈ।

2· ਲਾਇਸੰਸ ਪਲੇਟ ਦੀ ਕਾਪੀ ਤੇ ਪਰਮਿਟ ਦਾ ਵ੍ਹੀਕਲ ਵਾਲਾ ਹਿੱਸਾ (ਓਂਨਰਸਿ਼ਪ)

3· ਜੇ ਯੋਗ ਹੋਵੇ ਤਾਂ ਤੁਹਾਡੇ ਵ੍ਹੀਕਲ ਦੀ ਲੀਜ਼ ਦੀ ਜਾਂ ਰੈਂਟਲ ਅਗਰੀਮੈਂਟ ਦੀ ਕਾਪੀ

ਇਸ ਕੁਏਸਚਨੇਅਰ ਨੂੰ ਮੁਕੰਮਲ ਕਰਨ ਤੋਂ ਬਾਅਦਜੇ ਇਹ ਨਿਰਧਾਰਤ ਹੋ ਜਾਂਦਾ ਹੈ ਕਿ ਤੁਸੀਂ ਆਜ਼ਾਦ ਆਪਰੇਟਰ ਹੋਤਾਂ ਤੁਹਾਨੂੰ ਯੋਗ ਵਿੰਨ ਸਮੇਤ ਇੱਕ ਡਸੀਜ਼ਨ ਲੈਟਰ ਮੁਹੱਈਆ ਕਰਵਾਇਆ ਜਾਵੇਗਾ। ਜੇ ਕਿਸੇ ਵੀ ਸਮੇਂ ਕਿਸੇ ਨਵੇਂ ਵ੍ਹੀਕਲਵਿੰਨ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਨਵਾਂ ਕੁਏਸਚਨਏਅਰ ਮੁਕੰਮਲ ਕਰਨਾ ਹੋਵੇਗਾ ਤੇ ਆਜ਼ਾਦ ਆਪਰੇਟਰ ਵਜੋਂ ਸਟੇਟਸ ਨੂੰ ਜਾਰੀ ਰੱਖਣ ਦੀ ਪੁਸ਼ਟੀ ਕਰਨ ਲਈ ਨਵਾਂ ਫੈਸਲਾ ਜਾਰੀ ਕੀਤਾ ਜਾਵੇਗਾ।

ਨਵੇਂ ਕੁਏਸਚਨੇਅਰ ਨੂੰ ਡਾਊਨਲੋਡ ਕਰਨ ਜਾਂ ਹੋਰ ਜਾਣਕਾਰੀ ਹਾਸਲ ਕਰਨ ਲਈ wsib.ca ਉੱਤੇ ਜਾਓ।